ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਯੂ. ਏ. ਈ ਵਲੋਂ ਪਿੰਡ ਕਟਾਂਣਾ ਦੀ ਇੱਕ ਗਰੀਬ ਲੜਕੀ ਦੀ ਸ਼ਾਦੀ ਸਮੇਂ 11000 ਰੁਪੈ ਦੀ ਮਾਲੀ ਮਦਦ ਕੀਤੀ ਗਈ ।

09-02-2014 (ਕਟਾਂਣਾ) ਬੀਤੇ ਕੱਲ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਯੂ.ਏ.ਈ ਵਲੋਂ ਜਲੰਧਰ ਜਿਲ੍ਹੇ ਦੇ ਪਿੰਡ ਕਟਾਂਣਾ ਦੀ ਇੱਕ ਗਰੀਬ ਲੜਕੀ ਗੁਰਖਸ਼ ਕੌਰ ਸਪੁੱਤਰੀ ਸਵਰਗਵਾਸੀ ਗੁਰਮੀਤ ਰਾਮ ਦੀ ਸ਼ਾਦੀ ਦੇ ਸਮੇਂ 11000 ਰੁਪੈ ਦੀ ਮਾਲੀ ਮਦਦ ਕੀਤੀ ਗਈ। ਬਖਸ਼ੀਸ਼ ਕੌਰ ਦੀ ਮਾਤਾ ਸੁਰਜੀਤ ਕੌਰ ਵੀ ਨਜ਼ਰ ਅਤਿ ਸਿਹਤ ਕਮਅਕੋਰ ਹੋਣ ਕਰਕੇ ਘਰ ਦਾ ਗੁਜ਼ਾਰਾ ਚਲਾਉਣ ਵਿੱਚ ਅਸਮਰੱਥ ਹੁੰਦਾਆਂ ਹੋਇਆਂ ਵੀ ਮਿਹਨਤ ਮਜ਼ਦੂਰੀ ਕਰਕੇ ਘਰ ਚਲਾਉਂਦੀਆਂ ਹਨ। ਇਹ ਸ਼ਾਦੀ 09 ਫਰਵਰੀ 2014 ਨੂੰ ਹੋ ਰਹੀ ਹੈ। ਅੱਜ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੀ ਜਸਵਿੰਦਰ ਢੇਸੀ ਤੇ ਇੰਦਰਜੀਤ ਲੱਧੜ ਨੇ ਪਿੰਡ ਕਟਾਂਣਾ ਵਿਖੇ ਜਾਕੇ ਇਹ 11000 ਰੁਪੈ ਦੀ ਰਾਸ਼ੀ ਲੜਕੀ ਤੇ ਉਸਦੀ ਮਾਤਾ ਨੂੰ ਭੇਟ ਕੀਤੀ। ਇਸ ਸਮੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਡਾਕਟਰ ਅਤੇ ਕਈ ਹੋਰ ਵੀ ਪਤਵੰਤੇ ਸਨ ।ਸੁਸਾਇਟੀ ਦੇ ਪਰਧਾਨ ਸ਼੍ਰੀ ਰੂਪ ਸਿੱਧੂ ਧੋਗੜੀ ਨੇ ਕਿਹਾ ਕਿ ਸੁਸਾਇਟੀ ਅਨਾਥ ਲੜਕੀਆਂ ਦੀਆਂ ਸ਼ਾਦੀਆਂ ਸਮੇਂ ਸੰਭਵ ਮਦਦ ਦੇ ਉਪਰਾਲੇ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਇਸ ਲੜਕੀ ਵਾਸਤੇ ਮਾਲੀ ਮਦਦ ਦਾ ਯੋਗਦਾਨ ਸ. ਸੁਖਵਿੰਦਰ ਸਿੰਘ  ਅਜਮਾਨ ਵਾਲਿਆਂ ਦਾ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਲੜਕੀਆਂ ਦੀਆਂ ਸ਼ਾਦੀਆਂ ਸਮੇਂ ਮਾਲੀ ਮਦਦ ਕਰਨ ਦੇ ਨਾਲ ਨਾਲ ਸਾਨੂੰ ਆਪਣੇ ਸਮਾਜ ਨੂੰ ਦਾਜ-ਰਹਿਤ ਵਿਆਹ ਅਤੇ ਸਮੂਹਿਕ ਵਿਆਹਾਂ ਦੇ ਵਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਦ ਹੀ ਅਸੀ ਆਪਣੇ ਸਮਾਜ ਦੀ ਮਾਲੀ ਹਾਲਤ ਕਾਬੂ ਵਿੱਚ ਰੱਖ ਸਕਦੇ ਹਾਂ। ਪਰਧਾਨ ਰੂਪ ਸਿੱਧੂ ਅਤੇ ਚੇਅਰਮੈਨ ਬਖਸ਼ੀ ਰਾਮ ਪਾਲ ਵਲੋਂ ਇਸ ਕਾਰਜ ਵਿੱਚ ਯੋਗਦਾਨ ਪਾਉਣ ਲਈ ਸ. ਸੁਖਜਿੰਦਰ ਸਿੰਘ ਜੀ ਦਾ ਬਹੁਤ ਬਹੁਤ ਧੰਨਵਾਦ ਹੈ।