UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME ../../index.htmlPAGE

ਸੋਹੰ

ਸੋਹੰ

ਗੁਰਬਾਣੀ ਵਿਚਾਰ

              

ਪੋਖਿ ਤੁਖਾਰ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥

ਪੋਖਿ ਤੁਖਾਰ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥  ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥  ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥  ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥  ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧

ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ  ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ । ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ । ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ । ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ । (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ । ਹੇ ਨਾਨਕ ! (ਉਹ ਬੜਾ ਦਿਆਲ ਹੈ) ਦਰ ਉ੍ਨਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ ।

ਜਿਸ ਉ੍ਨਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ,ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ॥੧੧॥

ਪੋਖਿ ਤੁਖਾਰੁ ਪੜੈ ਵਣੁ ਤ੍ਰਿਣ ਰਸੁ ਸੋਖੈ ॥  ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ  ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ  ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ  ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥  ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ੧੪॥ 

ਪੋਹ (ਦੇ ਮਹੀਨੇ) ਵਿਚ ਕੱਕਰ ਪੈਂਦਾ ਹੈ, ਉਹ ਵਣ ਨੂੰ ਘਾਹ ਨੂੰ (ਹਰੇਕ ਘਾਹ-ਬੂਟ ਦੇ) ਰਸ ਨੂੰ ਸੁਕਾ ਦੇਂਦਾ ਹੈ (ਪ੍ਰਭੂ ਦੀ ਯਾਦ ਭੁਲਾਇਆਂ ਜਿਸ ਮਨੁੱਖ ਦੇ ਅੰਦਰ ਕੋਰਾਪਨ ਜ਼ੋਰ ਪਾਂਦਾ ਹੈ, ਉਹ ਉਸ ਦੇ ਜੀਵਨ ਵਿਚੋਂ ਪ੍ਰੇਮ-ਰਸ ਸੁਕਾ ਦੇਂਦਾ ਹੈ) । ਹੇ ਪ੍ਰਭੂ! ਤੂੰ ਆ ਕੇ ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਮੂੰਹ ਵਿਚ ਕਿਉਂ ਨਹੀਂ ਵੱਸਦਾ? (ਤਾ ਕਿ ਮੇਰਾ ਜੀਵਨ ਰੁੱਖਾ ਨ ਹੋ ਜਾਏ) । ਜਿਸ ਜੀਵ ਦੇ ਮਨ ਵਿਚ ਤਨ ਵਿਚ ਸਾਰੇ ਜਗਤ ਦਾ ਆਸਰਾ ਪ੍ਰਭੂ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣਦਾ ਹੈ । ਉਸ ਨੂੰ ਚੌਹਾਂ ਖਾਣੀਆਂ ਦੇ ਜੀਵਾਂ ਵਿਚ ਹਰੇਕ ਘਟ ਵਿਚ ਪ੍ਰਭੂ ਦੀ ਹੀ ਜੋਤਿ ਸਮਾਈ ਦਿੱਸਦੀ ਹੈ[ਹੇ ਦਿਆਲ ਦਾਤਾਰ! ਮੈƒ ਆਪਣਾ ਦਰਸਨ ਦੇਹ, ਮੈƒ (ਚੰਗੀ) ਅਕਲ ਦੇਹ, (ਜਿਸ ਕਰਕੇ) ਮੈਂ ਉ੍ਨਚੀ ਆਤਮਕ ਅਵਸਥਾ ਹਾਸਲ ਕਰ ਸਕਾਂ (ਤੇ ਤੈਨੂੰ ਹਰ ਥਾਂ ਵੇਖ ਸਕਾਂ) । ਹੇ ਨਾਨਕ ! ਜਿਸ ਮਨੁੱਖ ਦੀ ਪ੍ਰੀਤ ਜਿਸ ਦਾ ਪਿਆਰ ਪਰਮਾਤਮਾ ਨਾਲ ਬਣ ਜਾਂਦਾ ਹੈ, ਉਹ ਪ੍ਰੇਮੀ ਪ੍ਰਭੂ ਦੇ ਪਿਆਰ ਵਿਚ (ਜੁੜ ਕੇ) ਉਸ ਦੇ ਗੁਣ ਆਨੰਦ ਨਾਲ ਯਾਦ ਕਰਦਾ ਹੈ ॥੧੪॥

ਭਾਵ:- ਪਰਮਾਤਮਾ ਦੀ ਯਾਦ ਭੁਲਾਇਆਂ ਮਨੁੱਖ ਦੇ ਅੰਦਰ ਕੋਰਾ-ਪਨ ਜ਼ੋਰ ਪਾ ਲੈਂਦਾ ਹੈ, ਉਹ ਕੋਰਾ-ਪਨ ਉਸ ਦੇ ਜੀਵਨ ਵਿਚੋਂ ਪ੍ਰੇਮ-ਰਸ ਸੁਕਾ ਦੇਂਦਾ ਹੈ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਮਨੁੱਖ ਦੇ ਅੰਦਰ ਉ੍ਨਚੀ ਆਤਮਕ ਅਵਸਥਾ ਪੈਦਾ ਕਰਦੀ ਹੈ ਤੇ ਕਾਇਮ ਰੱਖਦੀ ਹੈ ।